ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ

0
541065f2-6f0d-45ed-bf24-fd3962b3afff
H07F

ਲੁਧਿਆਣਾ, 1 ਫਰਵਰੀ (ਅਮਰੀਕ ਸਿੰਘ ਪ੍ਰਿੰਸ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਾਰਡ, ਮੈਡੀਕਲ ਸਟੋਰ ਦਾ ਦੌਰਾ ਕੀਤਾ ਅਤੇ ਡਾਕਟਰਾਂ, ਸਟਾਫ਼, ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ।

ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ, ਐਸ.ਐਮ.ਓਜ਼ ਅਤੇ ਹੋਰ ਡਾਕਟਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਢਾਂਚੇ ਦਾ ਸੁਧਾਰ ਕਰਕੇ ਮਰੀਜ਼ਾਂ ਨੂੰ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਅਤੇ ਜ਼ਰੂਰੀ, ਗੈਰ-}ਰੂਰੀ ਦਵਾਈਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਸਿਵਲ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਖਰੀਦ ਆਰਡਰ ਦਿੱਤੇ ਗਏ ਹਨ ਅਤੇ ਕੁਝ ਦਿਨਾਂ ਵਿੱਚ ਸਾਰੀਆਂ ਦਵਾਈਆਂ ਇੱਥੇ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ।

ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਵਿੱਚ ਦਵਾਈਆਂ ਦੇ ਸਟੋਰ ਦਾ ਮੁਆਇਨਾ ਕੀਤਾ ਅਤੇ ਦਵਾਈਆਂ ਦੀ ਢੁਕਵੀਂ ਸਟੋਰੇਜ ਲਈ ਜਗ੍ਹਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਮਰੀਜ਼ ਨੂੰ ਇੱਥੇ ਸੇਵਾਵਾਂ ਲੈਣ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸਿਹਤ ਖੇਤਰ ਹੈ।

ਬਾਅਦ ਵਿੱਚ ਡਿਪਟੀ ਕਮਿਸ਼ਨਰ ਸਾਹਨੀ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਵੀ ਦੌਰਾ ਕੀਤਾ ਅਤੇ ਉੱਥੇ ਦਾਖਲ ਮਰੀਜ਼ਾਂ ਤੋਂ ਫੀਡਬੈਕ ਲਿਆ। ਉਨ੍ਹਾਂ ਉਥੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

You may have missed