ਪੀ.ਏ.ਯੂ. ਨੇ ਮੋਟੇ ਅਨਾਜਾਂ ਦੀ ਕਾਸ਼ਤ ਬਾਰੇ ਦੋ ਰੋਜ਼ਾ ਸਿਖਲਾਈ ਕੈਂਪ ਲਾਇਆ
ਲੁਧਿਆਣਾ 12 ਅਪ੍ਰੈਲ Tehelka tv
ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਮੋਟੇ ਅਨਾਜਾਂ ਦੀ ਕਾਸ਼ਤ ਸੰਬੰਧੀ ਦੋ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ•ਆਂ ਤੋਂ ਆਏ 8 ਸਿਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਕੋਲੋਂ ਕੋਰਸ ਸੰਬੰਧੀ ਗਿਆਨਵਰਧਕ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਪ੍ਰਾਪਤ ਹੋਇਆ|
ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਪ੍ਰੇਰਨਾ ਕਪਿਲਾ ਨੇ ਦੱਸਿਆ ਕਿ ਇਸ ਕੋਰਸ ਵਿੱਚ ਫ਼ਸਲ ਵਿਗਿਆਨ ਵਿਭਾਗ ਤੋਂ ਡਾ. ਅਮਿਤ ਕੌਲ, ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਤੋਂ ਡਾ. ਇੰਦਰਪ੍ਰੀਤ ਕੌਰ ਧਾਲੀਵਾਲ, ਡਾ. ਮਨਿੰਦਰ ਕੌਰ, ਡਾ. ਹਰਪ੍ਰੀਤ ਕੌਰ, ਭੋਜਨ ਅਤੇ ਪੋਸ਼ਣ ਵਿਭਾਗ ਤੋਂ ਡਾ. ਰੇਨੂਕਾ ਅਗਰਵਾਲ, ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਤੋਂ ਡਾ. ਜਗਬੀਰ ਰੀਹਲ ਅਤੇ ਡਾ. ਅਰਸ਼ਦੀਪ ਸਿੰਘ ਨੇ ਕੋਰਸ ਸੰਬੰਧੀ ਵੱਖ-ਵੱਖ ਵਿਸ਼ਿਆਂ ਉੱਪਰ ਭਰਪੂਰ ਜਾਣਕਾਰੀ ਸਾਂਝੀ ਕੀਤੀ| ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ ਵਿਭਾਗ ਦੇ ਪਲਾਂਟ ਦਾ ਦੌਰਾ ਵੀ ਕਰਵਾਇਆ ਗਿਆ| ਡਾ. ਰੁਚਿਕਾ ਭਰਦਵਾਜ ਨੇ ਟਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਬਾਜਰੇ ਦੀ ਪੀ ਸੀ ਬੀ 165 ਅਤੇ ਪੀ ਸੀ ਬੀ 167 ਕਿਸਮਾਂ ਦੀ ਖਿੱਲਾਂ ਬਣਾਉਣ ਸੰਬੰਧੀ ਜਾਣਕਾਰੀ ਦਿੱਤੀ|
ਅੰਤ ਵਿੱਚ ਸ਼੍ਰੀਮਤੀ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਗਈ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ|