ਡੀ.ਸੀ ਨੇ ਸਕੂਲ ਆਫ਼ ਐਮੀਨੈਂਸ ਕਿਦਵਈ ਨਗਰ ਵਿੱਚ ਲੰਬਿਤ ਪਏ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ

ਲੁਧਿਆਣਾ, 7 ਜਨਵਰੀ:(ਪੂਜਾ ਭਾਰਤਵਾਜ )
ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਮੰਗਲਵਾਰ ਨੂੰ ਕਿਦਵਈ ਨਗਰ ਦੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ) ਵਿੱਚ ਲੰਬਿਤ ਪਏ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਦੇ ਫੀਲਡ ਅਫ਼ਸਰ ਮੈਡਮ ਕ੍ਰਿਤਿਕਾ ਗੋਇਲ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸ੍ਰੀ ਜਤਿੰਦਰ ਜੋਰਵਾਲ ਨੇ ਨਵੇਂ ਕੰਮਾਂ ਸੰਬੰਧੀ ਸੋਧੇ ਹੋਏ ਅਨੁਮਾਨਾਂ ਦਾ ਪ੍ਰਸਤਾਵ ਜਲਦੀ ਤੋਂ ਜਲਦੀ ਜਮ੍ਹਾਂ ਕਰਾਉਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਐਸ.ਓ.ਈ ਸਮਾਰਟ ਕਲਾਸਰੂਮ, ਆਧੁਨਿਕ ਬੁਨਿਆਦੀ ਢਾਂਚਾ, ਪ੍ਰਯੋਗਸ਼ਾਲਾਵਾਂ, ਸੀ.ਸੀ.ਟੀ.ਵੀ ਨਿਗਰਾਨੀ ਅਤੇ ਵੱਖ-ਵੱਖ ਖੇਡਾਂ ਲਈ ਸਹੂਲਤਾਂ ਵਾਲੇ ਖੇਡ ਦੇ ਮੈਦਾਨ ਨਾਲ ਲੈਸ ਹੋਵੇਗਾ।
ਕਿਦਵਈ ਨਗਰ ਐਸ.ਓ.ਈ ਦਾ ਨਿਰਮਾਣ ਲੁਧਿਆਣਾ ਸੁਧਾਰ ਟਰੱਸਟ ਦੁਆਰਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਉੱਜਵਲ ਭਵਿੱਖ ਲਈ ਸਿੱਖਿਆ ਖੇਤਰ ਵਿੱਚ ਇੱਕ ਕ੍ਰਾਂਤੀ ਲਿਆਉਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਮਿਆਰੀ ਸੇਵਾਵਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸ.ਓ.ਈ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤਾ ਗਿਆ ਇੱਕ ਮਹੱਤਵਪੂਰਨ ਪ੍ਰੋਗਰਾਮ ਹੈ। ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਲੰਬਿਤ ਕੰਮਾਂ ਨੂੰ ਜਲਦੀ ਪੂਰਾ ਕਰਨ ਲਈ ਇਮਾਨਦਾਰੀ ਨਾਲ ਯਤਨ ਕਰਨ ਕਰਨ।
ਸ੍ਰੀ ਜਤਿੰਦਰ ਜੋਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ।