SP ਅਤੇ ਦੋ DSPs ਸਣੇ ਸੱਤ ਪੁਲਿਸ ਅਧਿਕਾਰੀ ਮੁਅੱਤਲ
ਫ਼ਿਰੋਜ਼ਪੁਰ ਨੇੜੇ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਦੀ ਸੁਰੱਖਿਆ ਵਿਚ ਕੁਤਾਹੀ’ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਬਠਿੰਡਾ ਦੇ ਐੱਸ. ਪੀ. ਸਣੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ਵਿਚ ਰੈਲੀ ਨੂੰ ਸੰਬੋਧਨ ਕਰਨਾ ਸੀ। ਇਸ ਕੇਸ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਵਿਚ ਕਈ ਚੋਟੀ ਦੇ ਅਧਿਕਾਰੀਆਂ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ ਜਿਨ੍ਹਾਂ ਵਿਚ ਤਤਕਾਲੀ ਗ੍ਰਹਿ ਸਕੱਤਰ ਤੇ ਡੀ. ਜੀ. ਪੀ. ਸਣੇ ਐਡੀਸ਼ਨਲ ਡੀ. ਜੀ. ਪੀ. ਤੇ ਐੱਸ. ਐੱਸ. ਪੀ ਰੈਂਕ ਦੇ ਅਧਿਕਾਰੀ ਸ਼ਾਮਲ ਹਨ।
good