ਵਿਧਾਇਕ ਬੱਗਾ ਵਲੋਂ ਵਾਡਰ ਨੰਬਰ 92 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

0
001
H07F

ਲੁਧਿਆਣਾ, 02 ਜਨਵਰੀ ( ਅਮਰੀਕ ਸਿੰਘ ਪ੍ਰਿੰਸ ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਆਪਣੇ ਇਲਾਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇੇ ਤਹਿਤ ਉਨ੍ਹਾਂ ਵਾਰਡ ਨੰਬਰ 92 (ਪੁਰਾਣਾ 91) ਅਧੀਨ ਹਰਗੋਬਿੰਦ ਨਗਰ, ਪ੍ਰੀਤਮ ਨਗਰ ਅਤੇ ਮਦਰੱਸੇ ਵਾਲੀਆਂ ਆਰ.ਐਮ.ਸੀ. ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ।

ਵਿਧਾਇਕ ਬੱਗਾ ਨੇ ਕਿਹਾ ਕਿ ਉਪਰੋਕਤ ਵਾਰਡ ਦੀਆਂ ਸੜਕਾਂ ਸਾਲਾਂ ਤੋਂ ਟੁੱਟੀਆਂ ਪਈਆਂ ਸਨ, ਸੀਵਰੇਜ ਜਾਮ ਕਰਕੇ ਲੋਕਾਂ ਦੇ ਘਰਾਂ ਵਿੱਚ ਸੀਵਰੇਜ ਦਾ ਪਾਣੀ ਦਾਖਲ ਹੋ ਜਾਂਦਾ ਸੀ, ਇਲਾਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਸਨ ਪਰ ਹੁਣ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੜਕਾਂ ਬਣਾਉਣ ਲਈ ਸਿਰਫ ਬਜਟ ਹੀ ਪਾਸ ਨਹੀਂ ਕੀਤਾ ਸਗੋਂ ਪਹਿਲ ਦੇ ਆਧਾਰ ‘ਤੇ ਕੰਮ ਸ਼ੁਰੂ ਕਰਵਾ ਕੇ ਲੋਕਾਂ ਨੂੰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਹਲਕੇ ਦੇ ਵਸਨੀਕਾਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ ਉਹ ਲਗਾਤਾਰ ਵਿਧਾਨ ਸਭਾ ਹਲਕਾ ਉੱਤਰੀ ਨੂੰ ਵਿਸ਼ੇਸ਼ ਤਵੱਜੋਂ ਦੇ ਰਹੇ ਹਨ ਕਿਉਂਕਿ ਇਸ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਕਿਰਤੀ ਲੋਕਾਂ ਦੀ ਆਬਾਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਹਲਕੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਸਿਰਫ ‘ਆਪ’ ਪਾਰਟੀ ਨੇ ਹਰ ਵਰਗ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਦੇ ਕੰਮ ਕੀਤੇ ਹਨ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਰਾਹਤ ਮਿਲ ਸਕੇ। ਵਿਧਾਇਕ ਬੱਗਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇ ਵਿਕਾਸ ਕਾਰਜ਼ਾਂ ਦੀ ਰਫ਼ਤਾਰ ਜਾਰੀ ਰਹੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

You may have missed