ਪੀ.ਏ.ਯੂ. ਵਿੱਖੇ ਪੁਰਾਣੇ ਵਿਦਿਆਰਥੀ ਦਾ ਸਨਮਾਨ

0
H07F

ਲੁਧਿਆਣਾ 15 ਫਰਵਰੀ, 2024 ਅਮਰੀਕ ਸਿੰਘ ਪ੍ਰਿੰਸ

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਥੀਆਂ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਡਾ. ਗੁਲਜਾਰ ਸਿੰਘ ਵਲਿੰਗ ਦਾ ਸਨਮਾਨ ਕੀਤਾ ਗਿਆ। ਕਨੇਡਾ ਤੋਂ ਵਿਸ਼ੇਸ਼ ਤੌਰ ਤੇ ਆਏ ਡਾ. ਵਲਿੰਗ ਦੇ ਸਨਮਾਨ ਲਈ ਆਯੋਜਿਤ ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੌਸਲ ਨੇ ਕੀਤੀ। ਡਾ. ਗੋਸਲ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੀ ਪ੍ਰੰਮਪਰਾ ਵਿੱਚ ਖੇਡਾਂ ਦਾ ਮਹੱਤਵਪੂਰਨ ਜਿਕਰ ਹੈ। ਇਥੋਂ ਦੇ ਵਿਦਿਆਰਥੀਆਂ ਨੇ ਵਿਗਿਆਨ ਦੀ ਪੜ੍ਹਾਈ ਦੇ ਨਾਲ-ਨਾਲ ਅੰਤਰਾਸ਼ਟਰੀ ਖੇਡ ਪ੍ਰਾਪਤੀਆਂ ਕੀਤੀਆਂ ਹਨ। ਡਾ. ਗੌਸਲ ਹੇ ਖੁਸ਼ੀ ਪ੍ਰਗਟ ਕੀਤੀ ਕਿ ਦੇਸ ਵਿਦੇਸ਼ ਵਿੱਚ ਵੱਸਦੇ ਪੀ.ਏ.ਯੂ. ਦੇ ਪੁਰਾਣੇ ਵਿਦਿਆਰਥੀ ਇਸ ਸੰਸਥਾ ਨਾਲ ਜੁੜੇ ਹੇਏ ਹਨ। ਸਵਾਗਤੀ ਸ਼ਬਦਾ ਦੌਰਾਨ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਡਾ. ਗੁਲਜਾਰ ਸਿੰਘ ਦੇ ਵਿਦਿਆਰਥੀ ਜੀਵਨ ਬਾਰੇ ਜਾਣਕਾਰੀ ਦਿੱਤੀ। ਡਾ. ਗੁਲਜਾਰ ਸਿੰਘ ਵਲਿੰਗ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਅੰਦਰੂਨੀ ਖੁਵਾਹਿਸ ਹੈ ਕਿ ਉਹ ਇਸ ਯੂਨੀਵਰਸਿਟੀ ਦੇ ਉਹਨਾਂ ਖਿਡਾਰੀਆਂ ਨੂੰ ਉਤਸਾਹਿਤ ਕਰਨਾ ਚਾਹੁੰਦੇ ਹਨ, ਜੋ ਆਪਣੀ ਪੜ੍ਹਾਈ ਨੂੰ ਜਾਰੀ ਰੱਖਣ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਵਿਚ ਭਾਗ ਲੈ ਕਿ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਵਿੱਚ ਮੱਲਾਂ ਮਾਰ ਰਹੇ ਹਨ। ਇਸ ਮੌਕੇ ਉਹਨਾਂ ਨੇ ਇਸ ਮੰਤਵ ਦੀ ਪੂਰਤੀ ਲਈ ਯੂਨੀਵਰਸਿਟੀ ਨੂੰ ਵੀਹ ਲੱਗ ਰੁ: ਨਕਦ ਦੇਣ ਦਾ ਐਲਾਨ ਕੀਤਾ। ਉਹਨਾ ਕਿਹਾ ਕਿ ਉਹ ਇਹ ਰਕਮ ਯੂਨੀਵਰਸਿਟੀ ਨੂੰ ਜਮ੍ਹਾਂ ਕਰਵਾਉਣਗੇ ਅਤੇ ਇਸ ਦੇ ਸਲਾਨਾ ਵਿਆਜ ਤੋਂ ਪ੍ਰਾਪਤ ਹੋਣ ਵਾਲੀ ਰਕਮ ਵੱਖ-ਵੱਖ ਖੇਡਾਂ ਵਿੱਚ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਅੰਤਰਯੂਨੀਵਰਸਿਟੀ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਅਤੇ ਉਹਨਾਂ ਦੇ ਕੋਚ ਸਾਹਿਬਾਨ ਨੂੰ ਨਕਦ ਇਨਾਮ ਦੇਣ ਲਈ ਵਰਤੀ ਜਾਵੇਗੀ।

          ਯੂਨੀਵਰਸਿਟੀ ਦੇ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਪੁਰਾਣੇ ਵਿਦਿਆਰਥੀਆਂ ਦੇ ਆਉਣ ਨਾਲ ਨਵੇਂ ਵਿਦਿਆਰਥੀਆਂ ਨੂੰ ਉਤਸ਼ਾਹ ਮਿਲਦਾ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਸਰੀਰਕ ਸਿੱਖਿਆ ਕੰਵਲਜੀਤ ਕੌਰ, ਡਾ. ਕੁਲਦੀਪ ਸਿੰਘ, ਡਾ. ਕਮਲਜੀਤ ਸਿੰਘ ਸੂਰੀ, ਡਾ. ਹਰਪਾਲ ਸਿੰਘ ਭੁੱਲਰ, ਸਹਇਕ ਡਾਇਰੈਟਰ ਸਰੀਰਕ ਸਿੱਖਿਆ ਡਾ. ਸੁਖਬੀਰ ਸਿੰਘ ਅਤੇ ਡਾ. ਪਰਮਵੀਰ ਸਿੰਘ ਅਤੇ ਕੋਚ ਸਾਹਿਬਾਨ ਸ਼ਾਮਿਲ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।