ਪੀਏਯੂ ਵਿਚ ਕੂੜੇ ਚੁੱਕਣ ਲਈ ਈ-ਰਿਕਸ਼ਾ ਦੀ ਵਰਤੋਂ ਨੂੰ ਵਾਈਸ ਚਾਂਸਲਰ ਨੇ ਹਰੀ ਝੰਡੀ ਦਿਖਾਈ

0
H07F
ਲੁਧਿਆਣਾ, 21 ਮਾਰਚ (ਅਮਰੀਕ ਸਿੰਘ ਪ੍ਰਿੰਸ)
ਪੀ.ਏ.ਯੂ.ਕੈਂਪਸ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਅਤੇ ਇਸ ਦੀ ਸੁੰਦਰਤਾ ਬਰਕਰਾਰ ਰੱਖਣ ਹਿਤ ਕੂੜਾ ਚੁੱਕਣ ਲਈ ਹੁਣ ਈ ਰਿਕਸ਼ਾ ਦੀ ਵਰਤੋਂ ਕੀਤੀ ਜਾਵੇਗੀ। ਇਸ ਸੰਬੰਧੀ ਇਕ ਅਹਿਮ ਕਦਮ ਚੁੱਕਦਿਆਂ ਅੱਜ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਡਾ. ਐਮ.ਐਸ. ਰੰਧਾਵਾ ਲਾਇਬ੍ਰੇਰੀ ਦੇ ਸਾਹਮਣੇ ਈ-ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
       ਅਧਿਕਾਰੀਆਂ ਅਤੇ ਫੈਕਲਟੀ ਨੂੰ ਸੰਬੋਧਨ ਕਰਦਿਆਂ ਡਾ: ਗੋਸਲ ਨੇ ਕਿਹਾ ਕਿ ਕੈਂਪਸ ਅਤੇ ਸ਼ਹਿਰ ਵਾਸੀਆਂ ਦੇ ਨਾਲ-ਨਾਲ ਕਰਮਚਾਰੀਆਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ, ਸਿਹਤਮੰਦ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹਈਆ ਕਰਾਉਣ ਲਈ ਵੱਖ-ਵੱਖ ਸਰੋਤਾਂ ਤੋਂ ਕੂੜੇ ਦਾ ਸਮੇਂ ਸਿਰ ਚੁੱਕਿਆ ਜਾਣਾ ਜ਼ਰੂਰੀ ਹੈ। ਗੋਸਲ ਨੇ ਕਿਹਾ ਕਿ ਕੂੜੇ ਦੇ ਢੇਰਾਂ ਤੋਂ ਕੀੜੇ-ਮਕੌੜਿਆਂ, ਮੱਖੀਆਂ, ਮੱਛਰਾਂ ਅਤੇ ਜ਼ਹਿਰੀਲੇ ਕੀਟਾਣੂਆਂ ਦੇ ਪੈਦਾ ਹੋਣ ਦਾ ਖਦਸ਼ਾ ਰਹਿੰਦਾ ਹੈ। ਡਾ: ਗੋਸਲ ਨੇ ਕਿਹਾ ਕਿ ਕੂੜੇ ਦਾ ਸਹੀ ਨਿਪਟਾਰਾ ਸਮੇਂ ਦੀ ਲੋੜ ਹੈ। ਇਸ ਦਿਸ਼ਾ ਵਿਚ ਈ-ਰਿਕਸ਼ਾ ਕੂੜਾ ਇਕੱਠਾ ਕਰਨ ਅਤੇ ਨਿਪਟਾਰੇ ਵਿਚ ਤੇਜ਼ੀ ਲਿਆਉਣ ਦਾ ਕੰਮ ਕਰੇਗਾ।
           ਡਾ. ਰਿਸ਼ੀ ਇੰਦਰਾ ਸਿੰਘ ਗਿੱਲ, ਅਸਟੇਟ ਅਫਸਰ ਨੇ ਪੀਏਯੂ ਦੇ ਵੀਸੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਫੈਕਲਟੀ ਦਾ ਸੁਆਗਤ ਕਰਦੇ ਹੋਏ ਦੱਸਿਆ ਕਿ ਇਹ ਗਤੀਵਿਧੀ ਖੇਤੀਬਾੜੀ ਯੂਨੀਵਰਸਿਟੀ ਵਿੱਚ ਚੱਲ ਰਹੀ ਕਲੀਨ ਐਂਡ ਗਰੀਨ ਡਰਾਈਵ ਦਾ ਇੱਕ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ, ਈ-ਰਿਕਸ਼ਾ ਰਾਹੀਂ ਕੂੜਾ ਚੁੱਕਣ ਦਾ ਅਮਲ  ਬਦਬੂ ਰਹਿਤ ਵਾਤਾਵਰਣ ਨੂੰ ਯਕੀਨੀ ਬਣਾਏਗਾ।
           ਇਸ ਦੌਰਾਨ ਰੁੱਖ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ ਜਿੱਥੇ ਡਾ: ਗੋਸਲ ਨੇ ਨੈਸ ਕੈਫੇ ਦੇ ਨੇੜੇ ਲਾਇਬ੍ਰੇਰੀ ਦੇ ਸਾਹਮਣੇ ਵਾਲੇ ਲਾਅਨ ਵਿੱਚ ਚੰਪਾ ਦੇ ਬੂਟੇ ਲਗਾਏ। ਇਸ ਮੌਕੇ ਪੀਏਯੂ ਦੇ ਡੀਨ, ਡਾਇਰੈਕਟਰ, ਵਧੀਕ ਡਾਇਰੈਕਟਰ ਅਤੇ ਫੈਕਲਟੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।