ਪੀ ਏ ਯੂ ਨੇ ਉੱਘੇ ਪੰਜਾਬੀ ਕਵੀ ਪਦਮਸ਼੍ਰੀ ਡਾ ਸੁਰਜੀਤ ਪਾਤਰ ਦੇ ਦੇਹਾਂਤ ਤੇ ਉਨ੍ਹਾਂ ਨੂੰ ਯਾਦ ਕੀਤਾ

0
H07F
ਲੁਧਿਆਣਾ 11 ਮਈ (ਪੂਜਾ ਭਾਰਦਵਾਜ )
ਪੰਜਾਬੀ ਦੇ ਸ਼ਿਰੋਮਣੀ ਕਵੀ ਪਦਮਸ਼੍ਰੀ ਡਾ ਸੁਰਜੀਤ ਪਾਤਰ ਦੇ ਦਿਹਾਂਤ ਕਾਰਨ ਪੀ ਏ ਯੂ ਦੇ ਸਮੁੱਚੇ ਅਧਿਆਪਨ, ਗੈਰ ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਵਿਚ ਸੋਗ ਦੀ ਲਹਿਰ ਦੌੜ ਗਈ। ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਅੱਜ ਪੰਜਾਬੀ ਸਾਹਿਤ , ਭਾਸ਼ਾ ਅਤੇ ਸੱਭਿਆਚਾਰ ਨੂੰ ਕਦੇ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਡਾ ਪਾਤਰ ਨੇ ਆਪਣੀ ਬਹੁਤੀ ਕਾਵਿ ਸਿਰਜਣਾ ਪੀ ਏ ਯੂ ਵਿਚ ਰਹਿੰਦਿਆਂ ਕੀਤੀ। ਪੀ ਏ ਯੂ ਦੀ ਪਛਾਣ ਸਾਹਿਤ ਜਗਤ ਵਿਚ ਗੂੜ੍ਹੀ ਕਰਨ ਵਿਚ ਉਨ੍ਹਾਂ ਦਾ ਯੋਗਦਾਨ ਅਮਿਟ ਹੈ।
ਵਾਈਸ ਚਾਂਸਲਰ ਨੇ ਕਿਹਾ ਕਿ ਡਾ ਸੁਰਜੀਤ ਪਾਤਰ ਪੀ ਏ ਯੂ ਵਿਚ ਪੰਜਾਬੀ ਦੇ ਪ੍ਰੋਫੈਸਰ ਰਹੇ। ਉਨ੍ਹਾਂ ਦੀਆਂ ਸਾਹਿਤਕ ਪ੍ਰਾਪਤੀਆਂ ਦੇ ਮੱਦੇਨਜ਼ਰ ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ ਸਰਵੋਤਮ ਨਾਗਰਿਕ ਸਨਮਾਨ ਪਦਮਸ਼੍ਰੀ ਵੀ ਪ੍ਰਦਾਨ ਕੀਤਾ ਗਿਆ। ਉਨ੍ਹਾਂ ਵਲੋਂ ਰਚੀ ਕਾਵਿ ਪੁਸਤਕ ਹਨੇਰੇ ਵਿਚ ਸੁਲਗਦੀ ਵਰਣਮਾਲਾ ਨੂੰ ਭਾਰਤੀ ਸਾਹਿਤ ਅਕਾਦਮੀ ਦਾ ਸਰਵੋਤਮ ਇਨਾਮ ਹਾਸਿਲ ਹੋਇਆ। ਇਸ ਤੋਂ ਇਲਾਵਾ ਪਾਤਰ ਜੀ ਨੂੰ ਸਰਸਵਤੀ ਪੁਰਸਕਾਰ ਨਾਲ ਵੀ ਨਿਵਾਜ਼ਿਆ ਗਿਆ। ਇਹ ਪ੍ਰਾਪਤੀਆਂ ਸਮੁੱਚੇ ਪੀ ਏ ਯੂ ਪਰਿਵਾਰ ਲਈ ਮਾਣ ਵਿਚ ਵਾਧਾ ਕਰਨ ਵਾਲੀਆਂ ਸਨ। ਡਾ ਗੋਸਲ ਨੇ ਉਨ੍ਹਾਂ ਦੀ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਮ ਪਿਤਾ ਪਰਮਾਤਮਾ ਕੋਲੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਦੁਆ ਵੀ ਕੀਤੀ।
ਇਸ ਮੌਕੇ ਪੀ ਏ ਯੂ ਦੇ ਰਜਿਸਟਰਾਰ ਡਾ ਰਿਸ਼ੀਪਾਲ ਸਿੰਘ, ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ , ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਅਤੇ ਹੋਰ ਪੀ ਏ ਯੂ ਅਧਿਕਾਰੀਆਂ ਨੇ ਵੀ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।