ਵਿਧਾਇਕ ਛੀਨਾ ਵਲੋਂ ਆਰਿਆ ਕਲੋਨੀ, ਮੋਤੀ ਨਗਰ ‘ਚ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ

0
H07F

ਲੁਧਿਆਣਾ, 02 ਜਨਵਰੀ (ਅਮਰੀਕ ਸਿੰਘ ਪ੍ਰਿੰਸ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਆਰਿਆ ਕਲੋਨੀ, ਮੋਤੀ ਨਗਰ, ਸ਼ੇਰਪੁਰ ਵਿਖੇ 12.5 ਲੱਖ ਰੁਪਏ ਦੀ ਲਾਗਤ ਨਾਲ ਬਣੇ 25 ਹੋਰਸ ਪਾਵਰ ਦੇ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਲਾਕੇ ਵਿੱਚ ਜਲਦ ਨਿਰਵਿਘਨ ਪਾਣੀ ਦੀ ਸਪਲਾਈ ਹੋਵੇਗੀ ਅਤੇ ਲੋਕਾਂ ਦੀ ਸਮੱਸਿਆ ਦੂਰ ਕੀਤੀ ਜਾਵੇਗੀ। ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦੁਆਇਆ ਕਿ ਜਲਦ ਤੋਂ ਜਲਦ ਇਹ ਕੰਮ ਮੁਕੰਮਲ ਹੋਵੇਗਾ ਅਤੇ ਲੋਕਾਂ ਨੂੰ ਪਾਣੀ ਵੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।

ਇਸ ਦੌਰਾਨ ਹਲਕੇ ਦੇ ਲੋਕਾਂ ਨੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ. ਵਿਧਾਇਕ ਛੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਲਾਕੇ ਵਿੱਚ ਪਾਣੀ ਦੀ ਲੰਬੇ ਸਮੇਂ ਤੋਂ ਸਮੱਸਿਆ ਆ ਰਹੀ ਸੀ, ਇਸੇ ਕਰਕੇ ਇਹ ਪ੍ਰੋਜੈਕਟ ਅੱਜ ਸ਼ੁਰੂ ਕੀਤੇ ਗਏ. ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕੰਮ ਮੁਕੰਮਲ ਹੀ ਨਹੀਂ ਕੀਤੇ ਗਏ, ਕਾਫੀ ਸੰਘਣੀ ਆਬਾਦੀ ਵਾਲਾ ਇਲਾਕਾ ਹੈ ਜਿਸ ਕਰਕੇ ਇਲਾਕੇ ਦੇ ਵਿੱਚ ਪਾਣੀ ਦੀ ਖਪਤ ਵੀ ਵਧੇਰੇ ਹੈ ਪਰ ਪਾਣੀ ਦੀ ਸਪਲਾਈ ਘੱਟ ਹੋਣ ਕਰਕੇ ਲੋਕ ਖੱਜਲ ਹੋ ਰਹੇ ਸਨ। ਉਨ੍ਹਾਂ ਦੱਸਿਆ ਕਿ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਨਿਰਵਿਘਨ ਪਾਣੀ ਦੀ ਸਪਲਾਈ ਜਾਰੀ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।