ਸੇਵਾ ਕੇਂਦਰਾਂ ਦੇ ਸਮੇਂ ‘ਚ ਕੀਤੀ ਗਈ ਤਬਦੀਲੀ – ਅੱਜ 04 ਜਨਵਰੀ ਤੋਂ 08 ਜਨਵਰੀ ਤੱਕ ਸਵੇਰੇ 09 ਤੋਂ ਸ਼ਾਮ 4:30 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ
ਲੁਧਿਆਣਾ, 04 ਜਨਵਰੀ (ਅਮਰੀਕ ਸਿੰਘ ਪ੍ਰਿੰਸ) – ਸਹਾਇਕ ਕਮਿਸ਼ਨਰ (ਜਨਰਲ) ਲੁਧਿਆਣਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ, ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਅੱਜ 04 ਜਨਵਰੀ ਤੋਂ 08 ਜਨਵਰੀ ਤੱਕ ਸਵੇਰੇ 09 ਵਜੇ ਤੋਂ ਸ਼ਾਮ 04:30 ਵਜੇ ਤੱਕ ਕਾਰਜ਼ਸੀਲ ਰਹਿਣਗੇ।
ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ ‘ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਪਰੋਕਤ ਤੈਅ ਸਮੇਂ ਅਨੁਸਾਰ ਪ੍ਰਸ਼ਾਸ਼ਕੀ ਸੇਵਾਵਾਂ ਦਾ ਲਾਭ ਲਿਆ ਜਾਵੇ।