ਵਿਧਾਇਕ ਛੀਨਾ ਵੱਲੋਂ ਮਹਾਂ ਸਿੰਘ ਨਗਰ ‘ਚ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ

0
H07F

ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਸੱਗੂ ,ਕੁਲਵਿੰਦਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਅਧੀਨ ਮਹਾਂ ਸਿੰਘ ਨਗਰ ਦੇ ਇਲਾਕੇ ਦੇ ਲੋਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ ਕੀਤਾ।

ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੇਕਟ ‘ਤੇ ਕਰੀ 9 ਲੱਖ 54 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਮਹਾਂ ਸਿੰਘ ਨਗਰ ਦੀ ਗਲੀ ਨੰਬਰ 11 ਵਿੱਚ ਲਗਭਗ 1 ਹਜ਼ਾਰ ਫੁੱਟ ਦੀ ਪਾਈਪ ਲਾਈਨ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੇਕਟ ਨਾਲ ਇਲਾਕੇ ਦੇ ਲੋਕਾਂ ਦੀ ਪਿਛਲੇ 25 ਸਾਲ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਇਲਾਕੇ ਵਿੱਚ ਪਾਣੀ ਦੀ ਸਪਲਾਈ ਦੀ ਵੱਡੀ ਸਮੱਸਿਆ ਸੀ ਜਿਸ ਨੂੰ ਕਿਸੇ ਵੀ ਸਰਕਾਰ ਵਲੋਂ ਪੂਰਾ ਨਹੀਂ ਕੀਤਾ ਗਿਆ.

ਇਲਾਕੇ ਦੇ ਲੋਕਾਂ ਨੇ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਲਕਾ ਵਿਧਾਇਕ ਛੀਨਾ ਦਾ ਧੰਨਵਾਦ ਕੀਤਾ, ਲੋਕਾਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੇਕਟ ਦਾ ਉਦਘਾਟਨ ਕੀਤਾ ਗਿਆ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ ਪਰ ਕਿਸੇ ਨੇ ਇਸ ਕੰਮ ਨੂੰ ਸਿਰੇ ਨਹੀਂ ਚੜਾਇਆ ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਾਡੀ ਮੰਗ ਨੂੰ ਬੂਰ ਪਿਆ ਹੈ।

ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗੁਵਾਈ ਹਰ ਪਾਸੇ ਵਿਕਾਸ ਕਾਰਜ਼ਾਂ ਦੀ ਹਨੇਰੀ ਚੱਲ ਰਹੀ ਹੈ ਅਤੇ ਉਨ੍ਹਾਂ ਵੱਲੋਂ ਜਾਰੀ ਫੰਡ ਨਾਲ ਨਿਰਵਿਘਨ ਪ੍ਰੋਜੈਕਟ ਚੱਲ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।