ਵਿਧਾਇਕ ਪਰਾਸ਼ਰ ਨੇ ਜਨਕਪੁਰੀ ਅਤੇ ਵਿਜੇ ਨਗਰ ਇਲਾਕੇ ਵਿੱਚ ਟ੍ਰੈਫਿਕ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਰੇਹੜੀ-ਫੜ੍ਹੀ ਵਾਲਿਆ ਲਈ ਲਾਈਨਾਂ ਦੀ ਨਿਸ਼ਾਨਦੇਹੀ ਕਰਨ ਦੇ ਦਿੱਤੇ ਆਦੇਸ਼
ਲੁਧਿਆਣਾ, 12 ਜਨਵਰੀ:(ਅਮਰੀਕ ਸਿੰਘ ਪ੍ਰਿੰਸ
ਕੁਲਵਿੰਦਰ ਸਿੰਘ ਸਲੇਮਟਾਵਰੀ)
ਟ੍ਰੈਫਿਕ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਜਨਕਪੁਰੀ ਅਤੇ ਵਿਜੇ ਨਗਰ ਇਲਾਕੇ ਵਿੱਚ ਰੇਹੜੀ-ਫੜ੍ਹੀ ਵਾਲਿਆ ਲਈ ਲਾਈਨਾਂ ਨਾਲ ਨਿਸ਼ਾਨਦੇਹੀ ਕਰਨ ਦੇ ਆਦੇਸ਼ ਦਿੱਤੇ।
ਸ਼ੁੱਕਰਵਾਰ ਨੂੰ ਨਗਰ ਨਿਗਮ ਜ਼ੋਨਲ ਕਮਿਸ਼ਨਰ (ਜ਼ੋਨ ਬੀ) ਨੀਰਜ ਜੈਨ ਸਮੇਤ ਹੋਰ ਅਧਿਕਾਰੀਆਂ ਦੇ ਨਾਲ ਇਲਾਕੇ ਦਾ ਨਿਰੀਖਣ ਕਰਦੇ ਹੋਏ, ਵਿਧਾਇਕ ਪਰਾਸ਼ਰ ਨੇ ਕਾਰਵਾਈ ਤੋਂ ਬਚਣ ਲਈ ਰੇਹੜੀ-ਫੜ੍ਹੀ ਵਾਲਿਆ ਨੂੰ ਨਿਸ਼ਾਨਬੱਧ ਜਗ੍ਹਾ ਦੇ ਅੰਦਰ ਹੀ ਆਪਣੀਆਂ ਰੇਹੜੀਆਂ ਸਥਾਪਤ ਕਰਨ ਦੀ ਅਪੀਲ ਕੀਤੀ।
ਵਿਧਾਇਕ ਪਰਾਸ਼ਰ ਅਤੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਨੇ ਕਿਹਾ ਕਿ ਜਦੋਂ ਤੱਕ ਸਟ੍ਰੀਟ ਵੈਂਡਿੰਗ ਜ਼ੋਨ ਸਥਾਪਤ ਨਹੀਂ ਹੁੰਦੇ ਉਦੋਂ ਤੱਕ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਹ ਅਸਥਾਈ ਵਿਵਸਥਾ ਹੈ। ਸਬੰਧਤ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕੇਂਦਰੀ ਹਲਕੇ ਵਿੱਚ ਸਟ੍ਰੀਟ ਵੈਂਡਿੰਗ ਜ਼ੋਨ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਸ ਦਾ ਉਦੇਸ਼ ਆਵਾਜਾਈ ਨੂੰ ਸੁਚਾਰੂ ਬਣਾਉਣਾ ਹੈ ਕਿਉਂਕਿ ਟ੍ਰੈਫਿਕ ਜਾਮ ਕਾਰਨ ਇਹਨਾਂ ਇਲਾਕਿਆਂ ਵਿੱਚ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਉਹ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਣ ਵਾਲੇ ਰੇਹੜੀ-ਫੜ੍ਹੀ ਵਾਲਿਆਂ ਨੂੰ ਵੀ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ। ਇਸ ਕਾਰਨ ਇਹ ਫੈਸਲਾ ਲਿਆ ਗਿਆ ਹੈ ਕਿ ਇਲਾਕੇ ਵਿੱਚ ਲਾਈਨਾਂ ਨਾਲ ਨਿਸ਼ਾਨਦੇਹੀ ਕੀਤੀ ਜਾਵੇਗੀ ਅਤੇ ਰੇਹੜੀ-ਫੜ੍ਹੀ ਵਾਲਿਆ ਨੂੰ ਆਪਣੀ ਰੇਹੜੀ ਨਿਰਧਾਰਤ ਜਗ੍ਹਾ ਵਿੱਚ ਲਗਾਉਣ ਦੀ ਆਗਿਆ ਦਿੱਤੀ ਜਾਵੇਗੀ।
ਇਹ ਇੱਕ ਅਸਥਾਈ ਵਿਵਸਥਾ ਹੈ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਸਟ੍ਰੀਟ ਵੈਂਡਿੰਗ ਜ਼ੋਨ ਸਥਾਪਤ ਕਰਨ ਲਈ ਕੰਮ ਵਿੱਚ ਤੇਜ਼ੀ ਲਿਆਉਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਫਿਰ ਰੇਹੜੀ-ਫੜ੍ਹੀ ਵਾਲਿਆ ਨੂੰ ਉਨ੍ਹਾਂ ਵੈਂਡਿੰਗ ਜ਼ੋਨਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।